ਸ੍ਰੀਨਗਰ, 14 ਜਨਵਰੀ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਅੱਜ ਬਰਫੀਲਾ ਤੂਫਾਨ ਆਇਆ ਪਰ ਇਸ ਦੌਰਾਨ ਕਿਸੇ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਦਰਮਿਆਨੀ ਤੋਂ ਭਾਰੀ ਬਰਫਬਾਰੀ ਮਗਰੋਂ ਬਾਂਦੀਪੋਰਾ ਸਮੇਤ 12 ਜ਼ਿਲ੍ਹਿਆਂ ਵਿੱਚ ਬਰਫੀਲੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੁਪਹਿਰ ਗੁਰੇਜ਼ ਦੇ ਪਿੰਡ ਜੁਰਨਿਆਲ ਵਿੱਚ ਬਰਫ਼ੀਲਾ ਤੂਫ਼ਾਨ ਆਇਆ ਪਰ ਇਸ ਦੌਰਾਨ ਕੋਈ ਨੁਕਸਾਨ ਨਹੀਂ ਹੋਇਆ।