ਸ੍ਰੀਨਗਰ, 8 ਫਰਵਰੀ

ਭਾਰਤੀ ਫੌਜ ਵੱਲੋਂ ਕਸ਼ਮੀਰ ਵਾਦੀ ਵਿੱਚ ਤਾਇਨਾਤ ਚਿਨਾਰ ਕੋਰ ਦੇ ਹੈਂਡਲ ਨੂੰ ਫੇਸਬੁੱਕ ਤੇ ਇੰਸਟਾਗ੍ਰਾਮ ਨੇ ਪਿਛਲੇ ਕੁਝ ਹਫਤਿਆਂ ਤੋਂ ਬਲਾਕ ਕਰ ਦਿੱਤਾ ਹੈ। ਇਸ ਸਬੰਧ ਵਿੱਚ ਭਾਰਤ ਸਰਕਾਰ ਵੱਲੋਂ ਭੇਜੇ ਗਏ ਸੁਨੇਹੇ ਦਾ ਵੀ ਜਵਾਬ ਨਹੀਂ ਦਿੱਤਾ ਜਾ ਰਿਹਾ। ਚਿਨਾਰ ਕੋਰਜ਼ ਵੱਲੋਂ ਫੇਸਬੁੱਕ ਤੇ ਇੰਸਟਾਗ੍ਰਾਮ ’ਤੇ ਪੇਜ ਬਣਾਏ ਗਏ ਸਨ ਤਾਂ ਕਿ ਸਰਹੱਦ ਪਾਰ ਤੋਂ ਹੋ ਰਹੇ ਦੁਰਪ੍ਰਚਾਰ ਨੂੰ ਨਕਾਰਿਆ ਜਾ ਸਕੇ ਤੇ ਕਸ਼ਮੀਰ ਵਾਦੀ ਦੀ ਅਸਲ ਹਾਲਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਭਾਰਤ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਫੇਸਬੁੱਕ ਦੇ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ ਪਰ ਫਿਲਹਾਲ ਕੋਈ ਜਵਾਬ ਨਹੀਂ ਆਇਆ।