ਸ੍ਰੀਨਗਰ, 5 ਅਕਤੂਬਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ 18 ਸਾਲਾ ਲੜਕੀ ਤੇਜ਼ਾਬ ਹਮਲੇ ਵਿੱਚ ਜ਼ਖ਼ਮੀ ਹੋ ਗਈ ਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ੋਪੀਆਂ ਜ਼ਿਲ੍ਹੇ ਦੇ ਕ੍ਰਾਲ ਚੈੱਕ ਵਿੱਚ ਅਣਪਛਾਤੇ ਵਿਅਕਤੀ ਨੇ ਲੜਕੀ ਉੱਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਲੜਕੀ ਦਾ ਚਿਹਰਾ, ਹੱਥ-ਪੈਰ ਤੇ ਪਿੱਠ ਝੁਲਸੇ ਗਏ। ਅਧਿਕਾਰੀ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਇਲਾਜ ਲਈ ਸ੍ਰੀਨਗਰ ਰੈਫਰ ਕਰ ਦਿੱਤਾ ਗਿਆ।