ਕੋਟੀਰਾਏਕੋਟ, 30 ਸਤੰਬਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ’ਚ ਕਾਂਗਰਸ ਵੱਲੋਂ 2 ਅਕਤੂਬਰ ਨੂੰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਰੈਲੀ ਕੀਤੀ ਜਾ ਰਹੀ ਹੈ। ਇਥੇ ਦਾਣਾ ਮੰਡੀ ਵਿਖੇ ਰੈਲੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਾਇਜ਼ਾ ਲਿਆ ਗਿਆ।

ਇਸ ਮੌਕੇ ਸ੍ਰੀ ਸਿੰਗਲਾ ਅਤੇ ਡਾ. ਅਮਰ ਸਿੰਘ ਨੇ ਦੱਸਿਆ ਕਿ ਇਹ ਰੈਲੀ ਕੇਂਦਰ ਸਰਕਾਰ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲਾਂ ਦੇ ਵਿਰੋਧ ’ਚ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪਾਰਟੀ ਨੇਤਾ ਰਾਹੁਲ ਗਾਂਧੀ ਵਿਸੇਸ਼ ਤੌਰ ’ਤੇ ਪੁੱਜ ਰਹੇ ਹਨ, ਉਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰੀ ਲਵਾਉਣਗੇ। ਡਾ. ਅਮਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਵਿੱਚ ਵੱਡੀ ਗਿਣਤੀ ’ਚ ਪੁੱਜਣ। ਇਸ ਮੌਕੇ ਯੂਥ ਆਗੂ ਕਾਮਿਲ ਬੋਪਾਰਾਏ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਜੀਤ ਸਿੰਘ ਹਲਵਾਰਾ, ਚੇਅਰਮੈਨ ਕ੍ਰਿਪਾਲ ਸਿੰਘ ਨੱਥੋਵਾਲ, ਪ੍ਰਦੀਪ ਸਿੰਘ ਕਟਾਹਰੀ, ਗੁਰਜੰਟ ਸਿੰਘ, ਡਾ. ਅਰੁਣਦੀਪ ਸਿੰਘ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ, ਸਰਪੰਚ ਮੇਜਰ ਸਿੰਘ, ਪ੍ਰਦੀਪ ਸਿੰਘ ਗਰੇਵਾਲ ਹਾਜ਼ਰ ਸਨ।