ਜਲੰਧਰ, 24 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਦੀ ਸਥਿਤੀ ਮਜ਼ਬੂਤ ਹੋ ਸਕਦੀ ਹੈ। ਪਰਮਜੀਤ ਸਿੰਘ ਰਾਏਪੁਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਵਿਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀ ਅਹਿਮ ਭੂਮਿਕਾ ਰਹੀ ਹੈ।