ਨਵੀਂ ਦਿੱਲੀ, 27 ਅਪਰੈਲ

ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਲੇ ਦਾ ਜਵਾਬ ਦਿੰਦਿਆਂ ਕਿਹਾ ਕਿ ਕਰਨਾਟਕ ਦੇ ਲੋਕ 10 ਮਈ ਨੂੰ ‘40 ਫ਼ੀਸਦ ਕਮਿਸ਼ਨ ਵਾਲੀ ਸਰਕਾਰ’ ਦੇ ਅੰਤ ਦੀ ਗਾਰੰਟੀ ਦੇਣਗੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਕਰਨਾਟਕ ਵਿੱਚ ਕਾਂਗਰਸ ਦੀ ਸਰਕਾਰ ਬਣਨ ਨਾਲ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਾਂਗ ਪਾਰਟੀ ਦੀ ਚੋਣ ‘ਗਾਰੰਟੀ’ ਨੂੰ ਲਾਗੂ ਕਰਨਾ ਸ਼ੁਰੂ ਹੋ ਜਾਵੇਗਾ।