ਨੂਹ (ਹਰਿਆਣਾ), 21 ਦਸੰਬਰ

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਹਰਿਆਣਾ ਵਿੱਚ ਦਾਖਲ ਹੋਣ ਦੇ ਨਾਲ ਹੀ ਪਾਰਟੀ ਆਗੂ ਰਾਹੁਲ ਗਾਂਧੀ ਨੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੱਜ ਲੜਾਈ ਦੋ ਵਿਚਾਰਧਾਰਾਵਾਂ ਵਿਚਕਾਰ ਹੈ। ਇੱਕ, ਜੋ ਚੋਣਵੇਂ ਲੋਕਾਂ ਨੂੰ ਫਾਇਦਾ ਦਿੰਦੀ ਹੈ, ਜਦੋਂ ਕਿ ਦੂਜੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਹੈ। ਸ੍ਰੀ ਗਾਂਧੀ ਦੀ ਅਗਵਾਈ ਹੇਠ ਇਹ ਯਾਤਰਾ ਰਾਜਸਥਾਨ ਤੋਂ ਹਰਿਆਣਾ ਪੁੱਜੀ, ਜਿੱਥੇ ਉਨ੍ਹਾਂ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੇ ਸਭ ਤੋਂ ਵੱਡੇ ਮੁੱਦੇ ਹਨ।