ਨਵੀਂ ਦਿੱਲੀ, 26 ਅਗਸਤ
ਕਾਂਗਰਸ ਦੇ ਸੀਨੀਅਰ ਨੇਤਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਉਹ ਬਹੁਤ ਭਾਰੀ ਮਨ ਨਾਲ ਅਜਿਹਾ ਕਰ ਰਹੇ ਹਨ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਏਆਈਸੀਸੀ ਨੂੰ ਚਲਾਉਣ ਵਾਲੇ ਕੁਝ ਲੋਕਾਂ ਦੇ ਕੰਟਰੋਲ ਹੇਠਲੀ ਕਾਂਗਰਸ ਨੇ ਇੱਛਾ ਸ਼ਕਤੀ ਅਤੇ ਸਮਰੱਥਾ ਗੁਆ ਦਿੱਤੀ ਹੈ। ਲੀਡਰਸ਼ਿਪ ਨੂੰ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ‘ਕਾਂਗਰਸ ਜੋੜੋ ਯਾਤਰਾ’ ਕਰਨੀ ਚਾਹੀਦੀ ਸੀ|














