ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸਪਸ਼ਟ ਕੀਤਾ ਹੈ ਕਿ ਨਵਜੋਤ ਸਿੱਧੂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਜੋ ਵੀ ਨੇਤਾ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰੇਗਾ, ਉਸ ਖ਼ਿਲਾਫ਼ ਕਾਰਵਾਈ ਲਾਜ਼ਮੀ ਹੈ।

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਡਾ. ਰਾਜਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਘੇਰਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ, ਜਦੋਂ ਕਿ ਹੁਣ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੇ ਗਏ ਕਾਨੂੰਨੀ ਬਦਲਾਵ ਗਰੀਬਾਂ, ਮਜ਼ਦੂਰਾਂ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੇ ਖ਼ਿਲਾਫ਼ ਹਨ। ਬਗੇਲ ਨੇ ਦੱਸਿਆ ਕਿ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਦੇ ਸਮੇਂ ਮਜ਼ਦੂਰਾਂ ਲਈ ਬਣੇ ਕਈ ਲੋਕ-ਹਿਤੈਸ਼ੀ ਕਾਨੂੰਨਾਂ ਨੂੰ ਮੌਜੂਦਾ ਸਰਕਾਰ ਕਮਜ਼ੋਰ ਕਰ ਰਹੀ ਹੈ।