ਨਵੀਂ ਦਿੱਲੀ, 11 ਨਵੰਬਰ

ਕਾਂਗਰਸ ਨੇ ਵੀਰਵਾਰ ਨੂੰ ਹਰਸ਼ਵਰਧਨ ਸਪਕਲ ਅਤੇ ਚੇਤਨ ਚੌਹਾਨ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਦੋਵੇਂ ਆਗੂ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਪਾਰਟੀ ਇੰਚਾਰਜ ਨੂੰ ਸਹਿਯੋਗ ਕਰਨਗੇ। ਹਰੀਸ਼ ਚੌਧਰੀ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਨ। ਕਾਂਗਰਸ ਨੇ ਚੌਧਰੀ ਨੂੰ ਹਰੀਸ਼ ਰਾਵਤ ਵੱਲੋਂ ਆਗਾਮੀ ਉਤਰਾਖੰਡ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖੁਦ ਨੂੰ ਇਸ ਅਹੁਦੇ ਤੋਂ ਫਾਰਗ ਕਰਨ ਦੀ ਬੇਨਤੀ ਕੀਤੇ ਜਾਣ ਬਾਅਦ ਪੰਜਾਬ ਦਾ ਇੰਚਾਰਜ ਬਣਾਇਆ ਸੀ।