ਗੁਹਾਟੀ, 12 ਜਨਵਰੀ

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਗਾਇਆ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ‘ਸੁਰੱਖਿਆ ਵਿਚ ਲਾਪ੍ਰਵਾਹੀ’ ਰਾਹੀਂ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਰਮਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਥਿਤ ਸਾਜ਼ਿਸ਼ ਵਿਚ ਉਨ੍ਹਾਂ ਦੀ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਗੁਹਾਟੀ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਮਾ ਨੇ ਦੋਸ਼ ਲਗਾਇਆ, ‘‘ਸਾਰੇ ਸਬੂਤ ਇਹ ਸਪੱਸ਼ਟ ਕਰਦੇ ਹਨ ਕਿ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਰਚੀ।’’