ਨਵੀਂ ਦਿੱਲੀ/ਮੁੰਬਈ, 26 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਹਾਰਾਸ਼ਟਰ ਦੇ ਟਰਾਂਸਪੋਰਟ ਮੰਤਰੀ ਅਨਿਲ ਪਰਬ ਅਤੇ ਹੋਰਾਂ ਖ਼ਿਲਾਫ਼ ਰਤਨਾਗਿਰੀ ਜ਼ਿਲ੍ਹੇ ਦੇ ਤੱਟੀ ਇਲਾਕੇ ਦਾਪੋਲੀ ‘ਚ ਜ਼ਮੀਨੀ ਸੌਦਿਆਂ ‘ਚ ਕਥਿਤ ਬੇਨਿਯਮੀਆਂ ਅਤੇ ਹੋਰ ਦੋਸ਼ਾਂ ਕਾਰਨ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਲਈ ਛਾਪੇਮਾਰੀ ਕੀਤੀ। ਸੰਘੀ ਏਜੰਸੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕਰਨ ਤੋਂ ਬਾਅਦ ਦਾਪੋਲੀ, ਮੁੰਬਈ ਅਤੇ ਪੁਣੇ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।