ਜੋਧਪੁਰ, 16 ਜਨਵਰੀ

ਇਥੋਂ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਾਲੇ ਹਿਰਨਾਂ ਦਾ ਸ਼ਿਕਾਰ ਕਰਨ ਦੇ ਮਾਮਲੇ ਵਿਚ ਛੇ ਫਰਵਰੀ ਤੋਂ ਪਹਿਲਾਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸਲਮਾਨ ਨੂੰ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਸੀ ਜਿਸ ਖ਼ਿਲਾਫ਼ ਸਲਮਾਨ ਨੇ ਅੱਜ ਪੇਸ਼ ਹੋਣਾ ਸੀ ਪਰ ਅਦਾਕਾਰ ਦੇ ਵਕੀਲ ਨਿਸ਼ਾਂਤ ਬੋਰਾ ਨੇ ਅਰਜ਼ੀ ਦਾਇਰ ਕਰ ਕੇ ਕਰੋਨਾ ਮਹਾਮਾਰੀ ਦਾ ਹਵਾਲਾ ਦੇ ਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਜਿਸ ਤੋਂ ਬਾਅਦ ਸੈਸ਼ਨ ਜੱਜ ਦੇਵੇਂਦਰ ਕਛਵਾਹਾ ਨੇ ਅਦਾਕਾਰ ਨੂੰ ਅਗਲੀ ਸੁਣਵਾਈ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ। ਦੱਸਣਯੋਗ ਹੈ ਕਿ ਸਲਮਾਨ ਨੂੰ ਅਕਤੂਬਰ 1998 ਵਿਚ ਦੋ ਕਾਲੇ ਹਿਰਨਾਂ ਦਾ ਸ਼ਿਕਾਰ ਕਰਨ ਦੇ ਦੋਸ਼ ਹੇਠ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਸੀ।