ਟੋਕੀਓ, 29 ਸਤੰਬਰ

ਜਾਪਾਨ ਦੇ ਸਾਬਕਾ ਵਿਦੇਸ਼ ਮੰਤਰੀ ਫੁਮਿਓ ਕਿਸ਼ੀਦਾ ਨੇ ਸੱਤਾਧਾਰੀ ਪਾਰਟੀ ਦੀ ਪ੍ਰਧਾਨ ਚੋਣ ਜਿੱਤ ਲਈ ਹੈ, ਜਿਸ ਨਾਲ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕਿਸ਼ੀਦਾ ਨੂੰ ਮਹਾਮਾਰੀ ਨਾਲ ਗ੍ਰਸਤ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣ ਅਤੇ ਵਧਦੇ ਖੇਤਰੀ ਸੁਰੱਖਿਆ ਖਤਰੇ ਨਾਲ ਨਜਿੱਠਣ ਲਈ ਅਮਰੀਕਾ ਨਾਲ ਮਜ਼ਬੂਤ ​​ਗੱਠਜੋੜ ਬਣਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਏਗਾ। ਕਿਸ਼ੀਦਾ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਦੀ ਥਾਂ ਲੈਣਗੇ।