ਨਵੀਂ ਦਿੱਲੀ, 5 ਦਸੰਬਰ
ਕਿਸਾਨਾਂ ਨਾਲ ਮੀਟਿੰਗ ਦੇ ਮੱਦੇਨਜ਼ਰ ਜਿਥੇ ਕੇਂਦਰੀ ਮੰਤਰੀਆਂ ਜਿਨ੍ਹਾਂ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਵੀ ਸ਼ਾਮਲ ਹਨ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਉਥੇ 40 ਕਿਸਾਨ ਜਥੇਬੰਦੀਆਂ ਦੇ ਆਗੂ ਵੀ ਮੀਟਿੰਗ ਲਈ ਵਿਗਿਆਨ ਭਵਨ ਪੁੱਜ ਗਏ ਹਨ। ਕਿਸਾਨਾਂ ਅਤੇ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੀ ਮੌਜੂਦ ਹਨ। ਇਹ ਮੀਟਿੰਗ ਫੈਸਲਾਕੁਨ ਦੱਸੀ ਜਾ ਰਹੀ ਹੈ। ਮੀਟਿੰਗ ਲਈ ਵਿਗਿਆਨ ਭਵਨ ਪੁੱਜੇ ਖੇਤੀ ਮੰਤਰੀ ਸ੍ਰੀ ਤੋਮਰ ਨੇ ਸਕਾਰਾਤਮਕ ਨਤੀਜਿਆਂ ਦੀ ਆਸ ਪ੍ਰਗਟਾਈ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਯੂਨੀਅਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮੁਜ਼ਾਹਰਾ ਖ਼ਤਮ ਕਰਨ ਲਈ ਕਿਹਾ।