ਨਵੀਂ ਦਿੱਲੀ, 7 ਦਸੰਬਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਕਿਸਾਨ ਅੰਦਲੋਨ ਦੇ ਸਮਰਥਨ ਲਈ ਸਿੰਘੂ ਬਾਰਡਰ ਪੁੱਜੇ ਉਘੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੱਜ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ, ਜਿਸ ਤੋਂ ਬਾਅਦ ਉਹ ਮੁਆਫ਼ੀ ਮੰਗ ਕੇ ਉਥੇ ਹੀ ਬੈਠ ਗਏ।