ਨਵੀਂ ਦਿੱਲੀ, 20 ਮਾਰਚ
ਕਿਸਾਨਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਿਹਾ ਕਿ ਜੇ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ), ਕਰਜ਼ਾ ਮੁਆਫ਼ੀ ਅਤੇ ਪੈਨਸ਼ਨ ਸਮੇਤ ਆਪਣੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਇੱਕ ਹੋਰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਐੱਸਕੇਐੱਮ ਦੇ 15 ਮੈਂਬਰੀ ਵਫ਼ਦ ਨੇ ਦੁਪਹਿਰ ਨੂੰ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕੁੱਝ ਅਣਸੁਲਝੇ ਮੁੱਦਿਆਂ ਤੇ ਕਈ ਅਧੂਰੀ ਮੰਗਾਂ ਲਈ ਇਕ ਹੋਰ ਅੰਦੋਲਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 30 ਅਪਰੈਲ ਨੂੰ ਦਿੱਲੀ ਵਿੱਚ ਇੱਕ ਹੋਰ ਮੀਟਿੰਗ ਬੁਲਾਵਾਂਗੇ। ਸਾਰੀਆਂ ਕਿਸਾਨ ਯੂਨੀਅਨਾਂ ਨੂੰ ਆਪੋ-ਆਪਣੇ ਰਾਜਾਂ ਵਿੱਚ ਰੈਲੀਆਂ ਕਰਨ ਅਤੇ ਪੰਚਾਇਤਾਂ ਨੂੰ ਮੀਟਿੰਗ ਕਰਨ ਲਈ ਕਿਹਾ ਗਿਆ ਹੈ।