ਚੰਡੀਗੜ੍ਹ, 11 ਦਸੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਸਫਲਤਾਪੂਰਵਕ ਖਤਮ ਹੋਏ ਅੰਦੋਲਨ ਦੀ ਸ਼ਲਾਘਾ ਕਰਦਿਆਂ ਅੱਜ ਕਿਹਾ ਕਿ ਕਿਸਾਨਾਂ ਦੀ ‘ਤਪੱਸਿਆ’, ‘ਤੱਪ’ ਤੇ ‘ਤਿਆਗ’ ਨੇ ਰੰਗ ਲਿਆਂਦਾ ਹੈ। ਉਨ੍ਹਾਂ ਨੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ 380 ਦਿਨ ਚਲੇ ਸੰਘਰਸ਼ ਸਦਕਾ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਹਨ।