ਚੰਡੀਗੜ੍ਹ, 18 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਰਾਜ ਵਿੱਚ ਕਿਸਾਨ ਧਰਨਿਆਂ ਕਾਰਨ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਗਾਉਣ ਦੀ ਥਾਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਤੇ ਕੁੱਝ ਦਾ ਨਿਬੇੜਾ ਛੇਤੀ ਕਰ ਦਿੱਤਾ ਜਾਵੇਗਾ।