ਨਵੀਂ ਦਿੱਲੀ, 7 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਸੱਮਾਨ ਨਿਧੀ ਦੀ ਅਗਲੀ ਕਿਸ਼ਤ 9 ਅਗਸਤ ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸ ਰਾਹੀਂ ਰਿਲੀਜ਼ ਕਰਨਗੇ। ਇਸ ਵਿੱਤੀ ਯੋਜਨਾ ਤਹਿਤ ਦੇਸ਼ ਭਰ ਦੇ 9.75 ਕਰੋੜ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿੱਚ 19,500 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਇਸ ਮੌਕੇ ਸ੍ਰੀ ਮੋਦੀ ਲਾਭਪਾਤਰੀ ਕਿਸਾਨ ਪਰਿਵਾਰਾਂ ਸਣੇ ਦੇਸ਼ ਵਾਸੀਆਂ ਨੂੰ ਵੀ ਸੰਬੋਧਨ ਕਰਨਗੇ।














