ਭਾਦਸੋਂ, 3 ਅਕਤੂਬਰ
ਖੇਤੀਬਾੜੀ ਕਾਨੂੰਨਾਂ ਕਾਰਨ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸਾਂ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਵੱਖ-ਵੱਖ ਟੌਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਦੇ ਘਿਰਾਓ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸਕੱਤਰ ਜਗਮੇਲ ਸਿੰਘ ਸੁਧੇਵਾਲ ਨੇ ਦੱਸਿਆ ਕਿ ਅੱਜ ਭਾਦਸੋਂ ਅਮਲੋਹ ਰੋਡ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ‘ਚ ਇਲਾਕੇ ਦੇ ਕਿਸਾਨਾਂ ਨੇ ਸਾਂਝੇ ਰੂਪ ਵਿਚ ਅਕਾਲਗੜ੍ਹ ਰਿਲਾਇੰਸ ਪੈਟਰੋਲ ਪੰਪ ਅਤੇ ਟੌਲ ਪਲਾਜ਼ਾ ਘੇਰ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਜੀਤ ਸਿੰਘ ਦਰਗਾਪੁਰ, ਗੁਰਜੰਟ ਸਿੰਘ ਦਰਗਾਪੁਰ, ਮਨਜਿੰਦਰ ਸਿੰਘ ਘੁੰਡਰ, ਹਰਮੇਲ ਸਿੰਘ ਚਾਸਵਾਲ, ਗੁਰਮੀਤ ਸਿੰਘ ਸਕਰਾਲੀ, ਬਲਵਿੰਦਰ ਸਿੰਘ ਭਾਦਸੋਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।