ਭਾਦਸੋਂ, 7 ਅਕਤੂਬਰ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪਹਿਲੀ ਅਕਤੂਬਰ ਤੋਂ ਚਹਿਲ ਵਿਖੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਅਤੇ ਟੌਲ ਪਲਾਜ਼ਾ ‘ਤੇ ਧਰਨਾ ਜਾਰੀ ਹੈ। ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਜਗਮੇਲ ਸਿੰਘ ਸੁੱਧੇਵਾਲ ਦੀ ਅਗਵਾਈ ’ਚ ਪੰਪ ਤੇ ਟੋਲ ਪਲਾਜ਼ੇ ਅੱਗੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।