ਦੋਦਾ, 11 ਦਸੰਬਰ

 ਕਿਸਾਨ ਅੰਦੋਲਨ ਦੀ ਜਿੱਤ ਉਪਰੰਤ ਦਿੱਲੀ ਤੋਂ ਵਾਪਸੀ ਮੌਕੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਹਿਸਾਰ ਨੇੜੇ ਟਰੱਕ ਨਾਲ ਟੱਕਰ ਵਿੱਚ ਮੌਤ ਹੋ ਗਈ। ਇਸ ਦਾ  ਪਤਾ ਲਗਦਿਆਂ ਸਮੁੱਚੇ ਪਿੰਡ ’ਚ ਮਾਤਮ ਛਾ ਗਿਆ।