ਨਵੀਂ ਦਿੱਲੀ, 7 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਸਰਕਾਰ ਦੀ ਅੱਠਵੇਂ ਗੇੜ ਦੀ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਆਪਣਾ ਭਰੋਸਾ ਗੁਆ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨੀ ਚਾਹੀਦੀ ਹੈ। ਪੀਟੀਆਈ ਨਾਲ ਇੰਟਰਵਿਊ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ’ਤੇ ਦੁਖ ਜ਼ਾਹਿਰ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਕਿਸਾਨ ਆਪਣੀਆਂ ਲਈ ਸੜਕਾਂ ’ਤੇ ਪਾਲੇ ’ਚ ਠਰ ਹਨ ਪਰ ਕੰਨ ਬੰਦ ਕਰੀ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਦੀਆਂ ਦਹਿਲੀਜ਼ਾਂ ’ਤੇ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ‘ਅੰਨਦਾਤਿਆਂ’ ਦੀ ਮੌਤ ਲਈ ਕੌਣ ਜ਼ਿੰਮੇਵਾਰ ਹੈ? ਸਾਬਕਾ ਵਜ਼ੀਰ ਨੇ ਪੰਜਾਬ ਦੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਰਾਖੇ ਹੋਣ ਦੇ ਨਾਤੇ ਉਹ ਸੂਬੇ ਅਤੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ’ਤੇ ਨਾਕਾਮ ਰਹੇ ਹਨ।