ਨਵੀਂ ਦਿੱਲੀ, 14 ਦਸੰਬਰ
ਕਿਸਾਨ ਆਗੂਆਂ ਨੇ ਕੇਂਦਰੀ ਕਾਨੂੰਨਾਂ ਖਿਲਾਫ਼ ਸਿੰਘੂ ਸਰਹੱਦ ’ਤੇ ਅਰਦਾਸ ਨਾਲ ਇਕ ਰੋਜ਼ਾ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਦਿੱਲੀ ਮੋਰਚੇ ਵਿੱਚ ਹੋਰਨਾਂ ਲੋਕਾਂ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਟਿਕਰੀ, ਗਾਜ਼ੀਪੁਰ, ਪਲਵਲ ਵਿੱਚ ਵੀ ਭੁੱਖ ਹੜਤਾਲਾਂ ਸ਼ੁਰੂ ਹੋ ਗਈਆਂ ਹਨ। ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ, ‘‘ ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧਾਂ ਨੇ ਸਿੰਘੂ ਸਰਹੱਦ ’ਤੇ ਆਪਣੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੌਮੀ ਰੋਸ ਪ੍ਰਦਰਸ਼ਨ ਵਜੋਂ ਸੋਮਵਾਰ ਨੂੰ ਪੂਰੇ ਮੁਲਕ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਵੀ ਸ਼ਹਿਰ ਦੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ।