-30 ਜਨਵਰੀ ਨੂੰ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ

-26 ਜਨਵਰੀ ਦੀ ਘਟਨਾ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਦੀਪ ਸਿੱਧੂ ਜ਼ਿੰਮੇਵਾਰ

26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਏ ਘਟਨਾਕ੍ਰਮ ‘ਤੇ ਚਰਚਾ ਕਰਨ ਸੱਦੀ ਬੈਠਕ ਸਾਰੇ ਘਟਨਾਕ੍ਰਮ ‘ਤੇ ਚਰਚਾ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਫਿਲਹਾਲ 1 ਫਰਵਰੀ ਨੂੰ ਸੰਸਦ ਵੱਲੋਂ ਕੀਤੇ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਦੇ ਹਾਂ ਅਤੇ ਇਸਦੇ ਨਾਲ 30 ਜਨਵਰੀ ਨੂੰ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਨ ਮੌਕੇ ਪੂਰੇ ਦੇਸ਼ ਵਿੱਚ ਇਕ ਰੋਜ਼ਾ ਭੁੱਖ ਕਰਨ ਦਾ ਵੀ ਐਲਾਨ ਕੀਤਾ ਹੈ।