ਮਾਨਸਾ, 28 ਅਕਤੂੁੁਬਰ
ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਵਲੋਂ ਟਿਕਰੀ ਬਾਰਡਰ ’ਤੇ ਔਰਤਾਂ ’ਤੇ ਟਿੱਪਰ ਚੜ੍ਹਾਉਣ ਦੀ ਘਟਨਾ ਨੂੰ ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਵਰਗੀ ਵਰਦਾਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਾਜ਼ਿਸ਼ ਹੋ ਸਕਦੀ ਹੈ ਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਬਿਆਨ ਵਿੱਚ ਕਿਹਾ ਕਿ ਘਟਨਾ ਦੀ ਜਾਂਚ ਮੁਕੰਮਲ ਹੋਣ ‘ਤੇ ਹੀ ਅਸਲੀਅਤ ਸਾਹਮਣੇ ਆਵੇਗੀ ਕਿ ਇਹ ਘਟਨਾ ਅਚਾਨਕ ਹੋਈ ਹੈ ਜਾਂ ਕੋਈ ਸਾਜ਼ਿਸ਼ ਸੀ। ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਜਥੇਬੰਦਕ ਆਗੂਆਂ ਨੂੰ ਅਪੀਲ ਹੈ ਕਿ ਪੰਜਾਬ ਅੰਦਰ ਚੱਲ ਰਹੇ ਸਾਰੇ ਮੋਰਚਿਆਂ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਅਤੇ ਮੰਗ ਕੀਤੀ ਜਾਵੇ ਕਿ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ, ਹਰ ਪਰਿਵਾਰ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।