ਜੰਡਿਆਲਾ ਗੁਰੂ, 12 ਨਵੰਬਰ

ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਚੱਲ ਰਿਹਾ ਹੈ ਰੇਲ ਰੋਕੋ ਅੰਦੋਲਨ 50ਵੇਂ ਦਿਨ ਵਿਚ ਪਹੁੰਚ ਗਿਆ ਹੈ। ਕੇਂਦਰੀ ਮੰਤਰੀਆਂ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਲਈ ਮਿਲੇ ਸੱਦੇ ਨੂੰ ਕਿਸਾਨ ਮਜ਼ਦੂਰ ਸੰਘਰਸ਼਼ ਕਮੇਟੀ ਨੇ ਕੋਰ ਕਮੇਟੀ ਨੇ ਰੱਦ ਕਰ ਦਿਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਿਹਾਰ ਚੋਣ ਜਿੱਤਣ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨ ਠੀਕ ਹਨ। ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕੇ ਕੇਂਦਰ ਵੱਲੋਂ ਮਿਲੇ ਸੱਦੇ ਵਿਚ ਲਿਖਿਆ ਗਿਆ ਹੈ ਕਿ ਪੰਜਾਬ ਵਿਚ ਅੰਦੋਲਨ ਚਲ ਰਿਹਾ ਹੈ, ਜਿਸ ਲਈ ਖੇਤੀਬਾੜੀ ਸਬੰਧੀ ਮੁਸ਼ਕਲਾਂ ਉੱਪਰ ਗੱਲਬਾਤ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ। ਇਸ ਦਾ ਮਤਲਬ ਹੈ ਇਹ ਅੰਦੋਲਨ ਸਿਰਫ ਪੰਜਾਬ ਵਿਚ ਜਦੋਂ ਕਿ ਇਹ ਅੰਦੋਲਨ ਨੂੰ 250 ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿਆਪੀ ਚੱਲ ਰਿਹਾ ਹੈ, ਜੇ ਉਹ ਕੇਂਦਰ ਦੇ ਇਸ ਦੇ ਇਸ ਸੱਦੇ ਉੱਪਰ ਜਾਂਦੇ ਹਨ ਤਾਂ ਇਸ ਦਾ ਮਤਲਬ ਹੈ ਕਿ ਇਹ ਸਿਰਫ਼ ਪੰਜਾਬ ਦਾ ਅੰਦੋਲਨ ਹੈ ਅਤੇ ਕੇਂਦਰ ਅੰਦੋਲਨਕਾਰੀਆਂ ਵਿਚ ਫੁੱਟ ਪਾਉਣਾ ਚਾਹੁੰਦੀ ਹੈ। ਕਿਸਾਨ ਆਗੂ ਨੇ ਕਿਹਾ ਇਸ ਗੱਲਬਾਤ ਵਿਚ ਭਾਰਤ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਬੁਲਾ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਆਪ ਗੱਲਬਾਤ ਕਰਨੀ ਚਾਹੀਦੀ ਹੈ। ਅੱਜ ਰੇਲ ਰੋਕੋ ਅੰਦੋਲਨ ਦੇ 50ਵੇਂ ਦਿਨ ਆਪਣੇ ਸੰਬੋਧਨ ਵਿਚ ਕਿਸਾਨ ਆਗੂਆਂ ਰਣਜੀਤ ਸਿੰਘ ਕਲੇਰਬਾਲਾ, ਸਕੱਤਰ ਸਿੰਘ ਕੋਟਲਾ ਨੇ ਕਿਹਾ ਮੋਦੀ ਵੱਲੋਂ ਪੰਜਾਬ ਦੇ ਵਪਾਰੀ ਅਤੇ ਕਾਰੋਬਾਰ ਦਾ ਲੱਕ ਤੋੜ ਕੇ ਰੱਖ ਦਿੱਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇੇ ਕਿਹਾ ਇਸ ਵਾਰ ਉਨ੍ਹਾਂ ਵੱਲੋਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ, ਕਿਉਂਕਿ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਪੰਜਾਬ ਦੀ ਆਰਥਕ ਨਾਕੇਬੰਦੀ ਕੀਤੀ ਗਈ ਹੈ। ਇਸ ਮੌਕੇ ਗੁਰਦੇਵ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਗੁਰਪਿੰਦਰ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਜਸਵੰਤ ਸਿੰਘ, ਮਿਲ੍ਖਾ ਸਿੰਘ, ਬਲਦੇਵ ਸਿੰਘ, ਮੁਖਤਾਰ ਸਿੰਘ, ਸਰਵਜੀਤ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ ਨੇ ਸੰਬੋਧਨ ਕੀਤਾ।