ਚੰਡੀਗੜ੍ਹ, 3 ਦਸੰਬਰ
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦਾ ਵਸਨੀਕ ਗੁਰਜੰਟ ਸਿੰਘ (60) ਮੁਜ਼ਾਹਰੇ ਦੌਰਾਨ ਦਿੱਲੀ ਦੇ ਟੀਕਰੀ ਬਾਰਡਰ ‘ਤੇ ਦਮ ਤੋੜ ਗਿਆ ਸੀ ਅਤੇ ਮੋਗਾ ਜ਼ਿਲ੍ਹੇ ਦੇ ਭਿੰਡਰ ਖੁਰਦ ਪਿੰਡ ਦਾ ਵਸਨੀਕ ਗੁਰਬਚਨ ਸਿੰਘ (80) ਬੁੱਧਵਾਰ ਨੂੰ ਮੋਗਾ ਵਿੱਚ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਮ ਤੋੜ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।