ਨਵੀਂ ਦਿੱਲੀ, 1 ਦਸੰਬਰਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੀ ਸਫਲਤਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿਚ ਮੰਗਲਵਾਰ ਸਵੇਰੇ ਵਿਸ਼ੇਸ਼ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਸਾਰੇ ਗੁਰਦੁਆਰਿਆਂ ਵਿੱਚ ਅਰਦਾਸ ਕੀਤੀ ਗਈ ਸੀ।