ਲਹਿਰਾਗਾਗਾ, 4 ਅਕਤੂਬਰ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਸ਼ੁਰੂ ਕੀਤੇ ਸੰਘਰਸ਼ ਵਿੱਚ ਔਰਤਾਂ ਤੋਂ ਬਾਅਦ ਹੁਣ ਸਕੂਲੀ ਲੜਕੇ ਤੇ ਲੜਕੀਆਂ ਸ਼ਾਮਲ ਹੋ ਗਏ ਹਨ। ਇਸ ਮੌਕੇ ਨਰਿੰਦਰ ਮੋਦੀ ਦੀ ਫੋਟੋਆਂ ਦੀ ਛਿੱਤਰ ਪ੍ਰੇਰਡ ਕੀਤੀ। ਜਥੇਬਦੀਆਂ ਨੇ ਲਹਿਰਾਗਾਗਾ ਦੇ ਰਿਲਾਇੰਸ ਪੈਟਰੋਲ ਪੰਪ ਅਤੇ ਛਾਜਲੀ ’ਚ ਕਾਰਪੋਰੇਟ ਘਰਾਣਿਆਂ ਦੇ ਸ਼ੀਲੋ ਗੁਦਾਮ ਅੱਗੇ ਚੌਥੇ ਦਿਨ ਤੋਂ ਲਗਾਤਾਰ ਚਲ ਰਹੇ ਧਰਨੇ ਦੀ ਕਮਾਂਡ ਸੰਭਾਲ ਲਈ ਹੈ। ਇਸ ਮੌਕੇ ਜਥੇਬੰਦੀ ਦੀਆਂ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਰਾਮ ਸਿੰਘ ਢੀਂਡਸਾ ,ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬਹਾਲ ਸਿੰਘ ਢੀਂਡਸਾ, ਇਸਤਰੀ ਯੂਨੀਅਨ ਦੀ ਪ੍ਰਧਾਨ ਮਨਜੀਤ ਕੌਰ ਢੀਂਡਸਾ, ਲੀਲਾ ਸਿੰਘ ਚੋਟੀਆਂ, ਕੁਲਦੀਪ ਕੌਰ ਛਾਜਲੀ, ਗਗਨਦੀਪ ਕੌਰ ਭਾਈ ਕੀ ਪਿਸ਼ੌਰ, ਮਾਸਟਰ ਗੁਰਚਰਨ ਸਿੰਘ ਖੋਖਰ ਨੇ ਕਿਹਾ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲਾਇਆ ਪੱਕਾ ਮੋਰਚਾ ਜਾਰੀ ਹੈ।