ਕੀਰਤਪੁਰ ਸਾਹਿਬ,4 ਜੁਲਾਈ

ਅੱਜ ਬਾਅਦ ਦੁਪਹਿਰ ਕਰੀਬ ਇੱਕ ਵਜੇ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਨੱਕੀਆਂ ਵਿਖੇ ਤੇਜ਼ ਰਫ਼ਤਾਰ ਕਾਰ ਨੇ ਕਬਾੜ ਦੀ ਦੁਕਾਨ ’ਤੇ ਦੋ ਵਿਅਕਤੀਆ ਦੀ ਜਾਨ ਲੈ ਲਈ ਅਤੇ ਇੱਕ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਜਿਸ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਪੀਜੀਆਈ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ। ਤੇਜ਼ ਰਫ਼ਤਾਰ ਕਾਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਰਤਪੁਰ ਸਾਹਿਬ ਵਲੋਂ ਆ ਰਹੀ ਸੀ, ਜਦੋਂ ਇਹ ਕਾਰ ਨੱਕੀਆਂ ਇੰਡੀਅਨ ਆਇਲ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੀ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਵਾਈਡਰ ਨਾਲ ਵੱਜਣ ਤੋਂ ਬਾਅਦ ਸਿੱਧੀ ਕਬਾੜ ਦੀ ਦੁਕਾਨ ਵਿਚ ਜਾ ਵੜੀ, ਜਿਸ ਨਾਲ ਦੁਕਾਨ ’ਤੇ ਸਾਮਾਨ ਵੇਚਣ ਆਏ ਦੋ ਵਿਅਕਤੀਆਂ ਅਤੇ ਦੁਕਾਨ ਤੇ ਕੰਮ ਕਰਨ ਵਾਲੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨ ’ਤੇ ਪਹੁੰਚ ਗਈ ਪਰ ਇੱਕ 108 ਐਂਬੂਲੈਂਸ ਦੇ ਡਰਾਈਵਰ ਅਤੇ ਉਸ ਵਿੱਚ ਮੌਜੂਦ ਇੱਕ ਅਧਿਕਾਰੀ ਨੇ ਜ਼ਖ਼ਮੀ ਲੋਕਾਂ ਨੂੰ ਚੱਕਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਚੁੱਕੀ ਹੈ। ਉਨ੍ਹਾਂ ਨੂੰ ਆਪਣੇ ਹੈੱਡ ਆਫਿਸ ਤੋਂ ਮਨਜ਼ੂਰੀ ਲੈਣੀ ਪਵੇਗੀ ਪਰ ਮੌਕੇ ’ਤੇ ਪਹੁੰਚੇ ਥਾਣਾ ਕੀਰਤਪੁਰ ਸਾਹਿਬ ਦੇ ਐੱਸਐੱਚਓ ਸੰਨੀ ਖੰਨਾ ਨੇ ਕਿਹਾ ਕਿ ਇਨ੍ਹਾਂ ਕੋਲ ਕੋਈ ਕੋਈ ਅਥਾਰਟੀ ਨਹੀਂ ਕਿ ਇਹ ਦੱਸ ਸਕਣ ਕਿ ਉਕਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਐੱਸਐੱਮ ਓ ਚਰਨਜੀਤ ਨੇ ਦੱਸਿਆ ਕਿ ਨੱਕੀਆ ਨਜ਼ਦੀਕ ਜੋ ਹਾਦਸਾ ਹੋਇਆ, ਉਸ ਵਿੱਚ ਦੋ ਵਿਅਕਤੀਆਂ ਦੀ ਮੋਤ ਹੋਈ ਹੈ ਤੇ ਇੱਕ ਗੰਭੀਰ ਜ਼ਖਮੀ ਹੈ ਜਿਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।