ਪਟਿਆਲਾ , ਸਤੰਬਰ : ਕੇਂਦਰੀ ਗ੍ਰਹਿ ਮੰਤਰਾਲਿਆਂ ਵੱਲੋਂ ਕਾਲੀ ਸੂਚੀ ਵਿਚੋਂ ਭਾਰਤੀਆਂ ਖਾਸਕਰ ਸਿੱਖਾਂ ਦੇ ਨਾਵਾਂ ਨੂੰ ਹਟਾਏ ਜਾਣ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੜੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਚੱਲੀ ਆ ਰਹੀ ਸੀ ਕਿ ਕਾਲੀ ਸੂਚੀ ਵਿਚੋਂ ਸਿੱਖਾਂ ਦੇ ਨਾਮ ਹਟਾਏ ਜਾਣ। ઠਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਪੱਧਰ ਤੇ ਚਾਰਾਜੋਈ ਵੀ ਕੀਤੀ ਜਾਂਦੀ ਰਹੀ ਹੈ ।ઠਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਿਆਂ ਵੱਲੋਂ ਸਿੱਖਾਂ ਦੇ ਨਾਵਾਂ ਨੂੰ ਕਾਲੀ ਸੂਚੀ ਵਿੱਚੋਂ ਹਟਾਏ ਜਾਣ ਨਾਲ ਹੁਣ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਵੀਜ਼ਾ ਮਿਲਣ ਨਾਲ ਉਹ ਆਪਣੇ ਪਰਿਵਾਰਾਂ ਨੂੰ ਮਿਲਣ ਅਸਾਨੀ ਨਾਲ ਭਾਰਤ ਖਾਸਕਰ ਪੰਜਾਬ ਆ ਜਾ ਸਕਣਗੇ । ਉਨ੍ਹਾਂ ਕਿਹਾ ਕਿ ਜੋ ਸਿੱਖਾਂ ਦੇ ਨਾਮ ਕਾਲੀ ਸੂਚੀ ਵਿੱਚੋਂ ਹਟਾਏ ਜਾਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦੇ ਕੇਸ ਵੀ ਗ੍ਰਹਿ ਵਿਭਾਗ ਵੱਲੋਂ ਦੁਆਰਾ ਵਿਚਾਰ ਲਏ ਜਾਣ ।