ਨਵੀਂ ਦਿੱਲੀ, 24 ਨਵੰਬਰ
ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ। ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਾਰੇ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।