ਗੁਹਾਟੀ, 27 ਸਤੰਬਰ

ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਅਸਾਮ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਇਸ ਸੀਟ ਲਈ ਸੋਨੋਵਾਲ ਇਕੋ ਇਕ ਉਮੀਦਵਾਰ ਸਨ। ਉਨ੍ਹਾਂ ਦੀ ਨਿਯੁਕਤੀ ਨਾਲ ਸੰਸਦ ਦੇ ਉਪਰਲੇ ਸਦਨ ਵਿੱਚ ਹੁਣ ਅਸਾਮ ਤੋਂ ਸੱਤਾਧਾਰੀ ਭਾਜਪਾ ਦੇ ਮੈਂਬਰਾਂ ਦੀ ਗਿਣਤੀ ਵਧ ਕੇ ਤਿੰਨ ਹੋ ਗਈ ਹੈ। ਇਨ੍ਹਾਂ ਵਿੱਚੋਂ ਇਕ ਸੰਸਦ ਮੈਂਬਰ ਸਰਕਾਰ ਵਿੱਚ ਭਾਜਪਾ ਦੀ ਭਾਈਵਾਲ ਅਸਮ ਗਣ ਪ੍ਰੀਸ਼ਦ (ਏਜੀਪੀ) ਦਾ ਹੈ।