ਅੰਮ੍ਰਿਤਸਰ, 15 ਸਤੰਬਰ – ਕੇਂਦਰੀ ਹਾਊਸਿੰਗ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਸ: ਹਰਦੀਪ ਸਿੰਘ ਪੁਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਕੁੱਝ ਸਮਾਂ ਪ੍ਰਕਰਮਾ ਵਿਚ ਛਬੀਲ ‘ਤੇ ਜੂਠੇ ਕੌਲੇ ਮਾਂਜਣ ਦੀ ਸੇਵਾ ਵੀ ਕੀਤੀ। ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਤੇ ਤਰੁਣ ਚੁਘ, ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸ: ਪੁਰੀ, ਜੋ ਕੁੱਝ ਦਿਨ ਪਹਿਲਾਂ ਮੰਤਰੀ ਬਣਨ ਬਾਅਦ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ, ਬਾਅਦ ਵਿਚ ਜਲਿਆਂ ਵਾਲਾ ਬਾਗ ਤੇ ਸ੍ਰੀ ਦੁਰਗਿਆਨਾ ਮੰਦਰ ਵੀ ਗਏ।