19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਮੀਟਿੰਗ ਬੜੀ ਸਾਰਥਕ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਨੂੰ ਲੈ ਕੇ ਵਿਸ਼ੇਸ਼ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਸਾਰੇ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਸਾਰਥਿਕ ਵਿਚਾਰ-ਚਰਚਾ ਹੋਈ। ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਮੀਟਿੰਗ ਵਿੱਚ MSP ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਸਾਰਥਿਕ ਗੱਲਬਾਤ ਹੋਈ। ਕਿਸਾਨਾਂ ਨੇ MSP ਬਾਰੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੱਗੇ ਡਾਟਾ ਪੇਸ਼ ਕੀਤਾ ਹੈ ਅਤੇ ਅਗਲੀ ਮੀਟਿੰਗ ਵਿੱਚ 19 ਮਾਰਚ ਨੂੰ ਕੁਝ ਸਾਰਥਿਕ ਫੈਸਲੇ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਲੀਗਲ ਗਾਰੰਟੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿਸਾਨਾਂ ਨੇ ਮੰਤਰੀ ਅੱਗੇ ਡਾਟਾ ਪੇਸ਼ ਕੀਤਾ ਸੀ ਅਤੇ ਕੇਂਦਰ ਨੇ ਸਰੋਤ ਮੰਗੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 19 ਮਾਰਚ ਨੂੰ ਮੀਟਿੰਗ ਵਿੱਚ ਕੁਝ ਸਾਰਥਕ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆ ਦੀ ਗੱਲਬਾਤ ਵੀ ਹੋਈ ਹੈ।
ਬੇਨਤੀਜਾ ਰਹੀ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ, 19 ਮਾਰਚ ਨੂੰ ਫਿਰ ਤੋਂ ਹੋਵੇਗੀ ਬੈਠਕ
ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ ਹੈ। ਕਿਸਾਨਾਂ ਦੀਆਂ ਮੰਗਾਂ ‘ਤੇ ਬੈਠਕ ਵਿਚ 3 ਘੰਟੇ ਚਰਚਾ ਚੱਲੀ ਪਰ ਕਿਸੇ ਸਿੱਟੇ ਉਤੇ ਨਹੀਂ ਪਹੁੰਚ ਸਕੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਮੀਟਿੰਗ ਦਾ ਹਿੱਸਾ ਸਨ। ਹੁਣ ਅਗਲੀ ਬੈਠਕ 19 ਮਾਰਚ ਨੂੰ ਹੋਵੇਗੀ।
MSP ਸਣੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫਦ ਤੇ ਕੇਂਦਰ ਵਿਚਾਲੇ ਇਹ 6ਵੇਂ ਗੇੜ ਦੀ ਗੱਲਬਾਤ ਸੀ। ਮੀਟਿੰਗ ਸ਼ੁਰੂ ਹੁੰਦੇ ਹੀ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਸਾਹਮਣੇ ਕਿਸਾਨਾਂ ਨੇ MSP ਦਾ ਮੁੱਦਾ ਚੁੱਕਿਆ। ਮੰਗਾਂ ਸੁਣਨ ਦੇ ਬਾਅਦ ਕੇਂਦਰ ਕਿਸਾਨਾਂ ਨੂੰ 2-3 ਫਸਲਾਂ ‘ਤੇ MSP ਦੇਣ ਨੂੰ ਤਿਆਰ ਹੋ ਗਏ। ਸਰਕਾਰ ਅਜੇ 18 ਫਸਲਾਂ ‘ਤੇ MSP ਦੇ ਰਹੀ ਹੈ। ਹਾਲਾਂਕਿ ਕਿਸਾਨ 23 ਫਸਲਾਂ ‘ਤੇ ਐੱਮਐੱਸਪੀ ਦੀ ਮੰਗ ‘ਤੇ ਅੜੇ ਹੋਏ ਹਨ।
ਕਿਸਾਨਾਂ ਨਾਲ ਗੱਲਬਾਤ ਲਈ ਸ਼ਿਵਾਰਜ ਸਿੰਘ ਚੌਹਾਨ ਤੋਂ ਇਲਾਵਾ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਪੀਯੂਸ਼ ਗੋਇਲ ਆਏ ਹਨ। ਪੰਜਾਬ ਸਰਕਾਰ ਵੱਲੋਂ ਕੇਂਦਰੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਤੇ ਲਾਲ ਚੰਦ ਕਟਾਰੂਚੱਕ ਮੌਜੂਦ ਹਨ। ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਨੇਤਾ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ 28 ਕਿਸਾਨ ਆਗੂ ਸ਼ਾਮਲ ਹਨ।
ਖਨੌਰੀ ਬਾਰਡਰ ਤੋਂ ਡੱਲੇਵਾਲ ਨੂੰ ਐਂਬੂਲੈਂਸ ਜ਼ਰੀਏ ਚੰਡੀਗੜ੍ਹ ਲਿਆਂਦਾ ਗਿਆ ਹੈ। ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿਚ ਆਉਂਦੇ ਹੀ ਡੱਲੇਵਾਲ ਕੋਲ ਪਹੁੰਚੇ। ਉਨ੍ਹਾਂ ਡੱਲੇਵਾਲ ਦਾ ਹਾਲ-ਚਾਲ ਪੁੱਛਿਆ ਤੇ ਦੂਜੇ ਕਿਸਾਨ ਨੇਤਾਵਾਂ ਨੂੰ ਮਿਲੇ।