ਕੋਲਕਾਤਾ, 9 ਨਵੰਬਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਹਾਲ ਹੀ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੋਂ 4 ਲੱਖ ਕਰੋੜ ਰੁਪਏ ਕਮਾਏ ਹਨ ਅਤੇ ਇਸ ਪੈਸੇ ਨੂੰ ਸੂਬਿਆਂ ਵਿੱਚ ਬਰਾਬਰੀ ਨਾਲ ਵੰਡਣ ਦੀ ਮੰਗ ਕੀਤੀ ਹੈ। ਬੈਨਰਜੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, ‘ਕੇਂਦਰ ਸਰਕਾਰ ਨੇ ਮਹਿੰਗੇ ਭਾਅ ’ਤੇ ਐੱਲਪੀਜੀ, ਪੈਟਰੋਲ ਅਤੇ ਡੀਜ਼ਲ ਵੇਚ ਕੇ ਟੈਕਸਾਂ ਰਾਹੀਂ ਚਾਰ ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਹੁਣ ਉਹ (ਭਾਜਪਾ) ਚਾਹੁੰਦੇ ਹਨ ਕਿ ਰਾਜ ਵੈਟ ਘਟਾਉਣ। ਰਾਜਾਂ ਨੂੰ ਉਨ੍ਹਾਂ ਦਾ ਪੈਸਾ ਕਿੱਥੋਂ ਮਿਲੇਗਾ?