ਨਵੀਂ ਦਿੱਲੀ, 13 ਸਤੰਬਰ

ਕੇਂਦਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਥਿਤ ਪੈਗਾਸਸ ਜਾਸੂਸੀ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਉਹ ਹਲਫਨਾਮਾ ਦਾਖਲ ਕਰਨ ਦਾ ਚਾਹਵਾਨ ਨਹੀਂ ਹੈ। ਕੇਂਦਰ ਨੇ ਕਿਹਾ ਕਿ ਉਸ ਕੋਲ ਛਿਪਾਉਣ ਲਈ ਕੁਝ ਨਹੀਂ ਹੈ ਅਤੇ ਉਹ ਮਾਹਿਰਾਂ ਦੀ ਇਕ ਕਮੇਟੀ ਦਾ ਗਠਨ ਕਰੇਗਾ। ਕੇਂਦਰ ਨੇ ਕਿਹਾ ਕਿ ਕਿਸੇ ਸੌਫਟਵੇਅਰ ਦੀ ਵਰਤੋਂ ਹੋਈ ਹੈ ਜਾਂ ਨਹੀਂ , ਇਹ ਜਨਤਕ ਚਰਚਾ ਦਾ ਵਿਸ਼ਾ ਨਹੀਂ ਹੈ। ਪੈਗਾਸਸ ਜਾਸੂਸੀ ਮਾਮਲੇ ਵਿੱਚ ਸੌਲਿਸਟਰ ਜਨਰਲ ਨੇ ਉੱਚ ਅਦਾਲਤ ਨੂੰ ਦੱਸਿਆ ਕਿ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਦਾਲਤ ਨੂੰ ਸੌਂਪੀ ਜਾਵੇਗੀ।