ਚੰਡੀਗੜ੍ਹ, 23 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਰਾਜ ਸਭਾ ਵਿੱਚ ਦਿੱਲੀ ਵਿੱਚ ਸੇਵਾਵਾਂ ਦੇ ਰੈਗੂਲੇਸ਼ਨ ਬਾਰੇ ਕੇਂਦਰ ਦੇ ਆਰਡੀਨੈਂਸ ਨੂੰ ਰੋਕਣ ਦੀ ਕਵਾਇਦ ਵਿੱਚ ਵਿਰੋਧੀ ਪਾਰਟੀਆਂ ਦਾ ਸਮਰਥਨ ਲਵੇਗੀ। ਚੰਡੀਗੜ੍ਹ ਵਿਖੇ ਪੰਜਾਬ ਪੁਲੀਸ ਲਈ 98 ਐਮਰਜੰਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਇਸ ‘ਤਾਨਾਸ਼ਾਹੀ’ ਆਰਡੀਨੈਂਸ ਨੂੰ ਲਿਆਉਣ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਇਸ ‘ਤੇ ਸੂਬੇ ਦੇ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਸ ਖ਼ਿਲਾਫ਼ ਵਿਰੋਧੀ ਧਿਰਾਂ ਦਾ ਸਮਰਥਨ ਲੈਣ ਲਈ ਆਪ ਦੇਸ਼ ਭਰ ’ਚ ਮਾਰਚ ਕਰੇਗੀ।