ਨਵੀਂ ਦਿੱਲੀ, 1 ਮਾਰਚ
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਐੱਫਐੱਮ ਰੇਡੀਓ ਚੈਨਲਾਂ ਨੂੰ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਦਾ ਪ੍ਰਸਾਰਣ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਅਜਿਹੀ ਸਮੱਗਰੀ ਨੂੰ ਪ੍ਰਸਾਰਿਤ ਕਰਨਾ ‘ਗ੍ਰਾਂਟ ਆਫ ਪਰਮਿਸ਼ਨ ਐਗਰੀਮੈਂਟ’ ਦੀ ਘੋਰ ਉਲੰਘਣਾ ਹੈ।