ਨਵੀਂ ਦਿੱਲੀ, 30 ਮਾਰਚ

ਕੇਂਦਰੀ ਮੰਤਰੀ ਮੰਡਲ ਨੇ ਅੱਜ 1.16 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਲਈ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਵਿੱਚ 3 ਫੀਸਦੀ ਦਾ ਵਾਧਾ ਕਰਕੇ 34 ਫੀਸਦੀ ਕਰ ਦਿੱਤਾ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਅਧਿਕਾਰਤ ਰੀਲੀਜ਼ ਵਿੱਚ ਕਿਹਾ ਗਿਆ ਹੈ ਇਹ 1 ਜਨਵਰੀ 2022 ਤੋਂ ਲਾਗੂ ਹੋਵੇਗੀ।