ਸ਼ਾਹਜਹਾਂਪੁਰ, 18 ਸਤੰਬਰ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਕਿਸਾਨ ਦਿੱਲੀ ਦੀਆਂ ਹੱਦਾਂ ਉਤੇ ਉਦੋਂ ਤੱਕ ਸੰਘਰਸ਼ ਕਰਦੇ ਰਹਿਣਗੇ ਜਦ ਤੱਕ ਵਿਵਾਦਤ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲਏ ਜਾਂਦੇ। ਉਨ੍ਹਾਂ ਕਿਹਾ ਕਿ ਹਾਲੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੇ ਸਾਰੇ ਰਾਹ ਖੁੱਲ੍ਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟਾਂ ਨਾਲ ਗੱਠਜੋੜ ਬਣਾਇਆ ਹੋਇਆ ਹੈ ਜੋ ਕਿਸਾਨਾਂ ਨੂੰ ਲੁੱਟ ਰਹੇ ਹਨ।