ਜੈਪੂਰ, 16 ਦਸੰਬਰ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਕੇਂਦਰ ਸਰਕਾਰ ਨੂੰ ਕਰੋਨਾ ਟੀਕਾਕਰਨ ਦੇ ਬੂਸਟਰ ਡੋਜ਼ ਅਤੇ ਬੱਚਿਆਂ ਨੂੰ ਟੀਕੇ ਲਗਾਉਣ ਬਾਰੇ ਫੈਸਲਾ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੱਚਿਆਂ ਦਾ ਟੀਕਾਕਰਨ ਤੇ ਬਾਲਗਾਂ ਨੂੰ ਬੂਸਟਰ ਡੋਜ਼ ਲੱਗਣਾ ਸ਼ੁਰੂ ਹੋ ਗਿਆ ਹੈ ਤੇ ਭਾਰਤ ਸਰਕਾਰ ਨੂੰ ਵੀ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਦੀ ਮੰਗ ਕੀਤੀ ਤੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਲਈ ਕਿਹਾ।