ਸਿਡਨੀ, 5 ਜਨਵਰੀ
ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਦੇ ਮੈਲਬਰਨ ਵਿਚ ਅਭਿਆਸ ਦੌਰਾਨ ਗੁੱਟ ’ਤੇ ਸੱਟ ਲੱਗਣ ਕਾਰਨ ਉਸ ਨੂੰ ਆਸਟਰੇਲੀਆ ਖ਼ਿਲਾਫ਼ ਬਾਕੀ ਦੋ ਟੈਸਟ ਮੈਚਾਂ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਹੁਲ ਮੌਜੂਦਾ ਸੀਰੀਜ਼ ਦੇ ਪਹਿਲੇ ਦੋ ਮੈਚ ਨਹੀਂ ਖੇਡੇ। ਚਾਰ ਮੈਚਾਂ ਦੀ ਲੜੀ ਦਾ ਤੀਜਾ ਮੈਚ ਵੀਰਵਾਰ ਤੋਂ ਸਿਡਨੀ ਕ੍ਰਿਕਟ ਮੈਦਾਨ ਵਿੱਚ ਖੇਡਿਆ ਜਾਵੇਗਾ।