ਚੰਡੀਗੜ੍ਹ, 8 ਜੂਨ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਦਲਿਤ ਭਾਈਚਾਰੇ ਨਾਲ ਸਬੰਧ ਰੱਖਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਪਮਾਨ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਬਾਜਵਾ ਨੇ ਇੱਕ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਸਾਬਕਾ ਸੀਐੱਮ ਚੰਨੀ ਬਾਰੇ ਬਹੁਤ ਅਪਮਾਨਜਨਕ ਅਤੇ ਅਨੈਤਿਕ ਟਿੱਪਣੀਆਂ ਕੀਤੀਆਂ। ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਜਿਵੇਂ ਭਗਵੰਤ ਮਾਨ ਚਾਹੁੰਦੇ ਹੋਣ ਕਿ ਕੇਜਰੀਵਾਲ ਕਿਸੇ ਦਲਿਤ ਮੁੱਖ ਮੰਤਰੀ ਬਾਰੇ ਅਜਿਹੀ ਅਣਉਚਿਤ ਭਾਸ਼ਾ ਦੀ ਵਰਤੋਂ ਕਰਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਟਿੱਪਣੀਆਂ ਦੀ ਡੂੰਘਾਈ ਨੂੰ ਜਾਣਦੇ ਹਨ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਬਾਰੇ ਪ੍ਰਧਾਨ ਮੰਤਰੀ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਲਿਖੇਗੀ।