ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਨਜ਼ਰ ਹੈਟ੍ਰਿਕ ਜਿੱਤਣ ‘ਤੇ ਹੈ। ਫਿਲਹਾਲ ਉਹ ਖੁਦ ਚੋਣ ਮੀਟਿੰਗਾਂ ‘ਚ ਰੁੱਝੇ ਹੋਏ ਹਨ। ਇਸ ਦੌਰਾਨ ਖਬਰ ਆਈ ਹੈ ਜਿਸ ਨਾਲ ਉਨ੍ਹਾਂ ਦਾ ਤਣਾਅ ਵਧ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਬਾਰੇ ਇਹ ਖਬਰ ਅਜਿਹੇ ਸਮੇਂ ‘ਚ ਆਈ ਹੈ ਜਦੋਂ ਦਿੱਲੀ ‘ਚ 5 ਫਰਵਰੀ ਨੂੰ ਵੋਟਿੰਗ ਹੋ ਰਹੀ ਹੈ। ਨਤੀਜੇ 8 ਫਰਵਰੀ ਨੂੰ ਆਉਣਗੇ।
ਹਾਸਿਲ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸ਼ਰਾਬ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਵਿੱਚ ਕਥਿਤ ਸ਼ਮੂਲੀਅਤ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਮੁਕੱਦਮਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।