ਨਵੀਂ ਦਿੱਲੀ, 18 ਫਰਵਰੀ

ਕੇਂਦਰ ਸਰਕਾਰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਤੇ ਕਵੀ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕੇਂਦਰੀ ਏਜੰਸੀ ਰਾਹੀਂ ਸੁਰੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਕਦਮ ਵਿਸ਼ਵਾਸ ਦੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਸਰਕਾਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕਰ ਰਹੀ ਹੈ। ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਖਤਰੇ ਦੀ ਸਮੀਖਿਆ ਅਤੇ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਏਜੰਸੀ ਰਾਹੀਂ ਸੁਰੱਖਿਆ ਦਿੱਤੀ ਜਾ ਸਕਦੀ ਹੈ। ਵਿਸ਼ਵਾਸ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸ੍ਰੀ ਕੇਜਰੀਵਾਲ ‘ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ।