ਨਵੀਂ ਦਿੱਲੀ, 25 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਨ ਲਈ ਪੰਜਾਬ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਵਿੱਚ ਸਾਬਕਾ ਅਕਾਲੀ ਆਗੂ ਨੂੰ ਮਿਲਣਗੇ।