ਚੰਡੀਗੜ੍ਹ, 2 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ। ਇਸ ਮੌਕੇ ਪੰਜਾਬ ਦੇ ਮਕਬੂਲ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੂਬੇ ’ਚ ਅਮਨ ਅਤੇ ਕਾਨੂੰਨ ਦੇ ਹਾਲਾਤ ਬਾਰੇ ਗੱਲਬਾਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਅੱਜ ਪੰਜ ਦਿਨ ਬੀਤ ਚੁੱਕੇ ਹਨ ਪਰ ਪੰਜਾਬ ਪੁਲੀਸ ਦੇ ਹੱਥ ਪੂਰੀ ਤਰ੍ਹਾਂ ਖਾਲੀ ਹਨ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿੱਖ ਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।